top of page
Search

ਨਵਪ੍ਰੀਤ ਸਿੰਘ

Admin
11 minutes ago
1 min read

ਕਾਮਰੇਡ ਬਲਵਿੰਦਰ ਸੰਧੂ ਕਤਲ ਮਾਮਲਾ: ਪੁਲਿਸ ਹਿਰਾਸਤ ’ਚ ਸਾਲੀ ਦੇ ਵਿਆਹ ’ਚ ਸ਼ਾਮਲ ਹੋਏ ਨਵਪ੍ਰੀਤ ਸਿੰਘ


ਸ਼ੌਰਿਆ ਚੱਕਰ ਨਾਲ ਸਨਮਾਨਿਤ ਕਾਮਰੇਡ ਬਲਵਿੰਦਰ ਸੰਧੂ ਦੇ ਕਤਲ ਮਾਮਲੇ ਵਿੱਚ ਕਰੀਬ ਪੰਜ ਸਾਲ ਤੋਂ ਜੇਲ੍ਹ ਵਿੱਚ ਬੰਦ ਨਵਪ੍ਰੀਤ ਸਿੰਘ 23 ਨਵੰਬਰ ਨੂੰ ਆਪਣੀ ਸਾਲੀ ਦੇ ਵਿਆਹ ਵਿੱਚ ਸ਼ਾਮਲ ਹੋਏ। ਉਨ੍ਹਾਂ ਨੂੰ ਅੰਤਰਿਮ ਜ਼ਮਾਨਤ ਤੇ ਪੁਲਿਸ ਹਿਰਾਸਤ ਹੇਠ ਸਵੇਰੇ 9 ਵਜੇ ਤੋਂ ਰਾਤ 11 ਵਜੇ ਤੱਕ ਵਿਆਹ ਵਿੱਚ ਸ਼ਾਮਲ ਹੋਣ ਦੀ ਇਜਾਜ਼ਤ ਮਿਲੀ ਸੀ। ਇਸ ਦੌਰਾਨ ਉਨ੍ਹਾਂ ਨੇ ਆਪਣੇ ਪਰਿਵਾਰ ਨਾਲ ਸਮਾਂ ਬਿਤਾਇਆ।


ਨਵਪ੍ਰੀਤ ਸਿੰਘ ਖ਼ਿਲਾਫ਼ ਇਸ ਮਾਮਲੇ ਵਿੱਚ ਧਾਰਾ 120-ਬੀ ਤਹਿਤ ਅਪਰਾਧਿਕ ਸਾਜ਼ਿਸ਼ ਦਾ ਦੋਸ਼ ਹੈ। ਮਾਮਲੇ ਦੀ ਸੁਣਵਾਈ ਐੱਨਆਈਏ ਅਦਾਲਤ ਵਿੱਚ ਚੱਲ ਰਹੀ ਹੈ ਅਤੇ Sikh Legal Assistance Board ਵੱਲੋਂ ਉਨ੍ਹਾਂ ਦੇ ਕੇਸ ਦੀ ਪੈਰਵੀ ਕੀਤੀ ਜਾ ਰਹੀ ਹੈ।


ਨਵਪ੍ਰੀਤ ਸਿੰਘ ਦੀ ਜ਼ਮਾਨਤ ਦੀ ਅਰਜ਼ੀ ਹਾਈ ਕੋਰਟ ਵਿੱਚ ਦਾਇਰ ਹੈ। ਇਸ ’ਤੇ ਸੁਣਵਾਈ ਆਉਣ ਵਾਲੇ ਦਿਨਾਂ ਵਿੱਚ ਹੋਣੀ ਹੈ।


੨੫/੧੧/੨੦੨੬




 
 
 

Comments


bottom of page